top of page
  • globalnewsnetin

ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ


ਲੁਧਿਆਣਾ, : ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਿਕਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ ਸਾਮਾਨ ਹੋਵੇਗਾ ਅਤੇ ਹਰੇਕ ਕਿੱਟ ਦੀ ਵਰਤੋਂ 70 ਤੋਂ 80 ਨੌਜਵਾਨ ਕਰ ਸਕਣਗੇ।

ਸ੍ਰੀ ਬਿੰਦਰਾ ਨੇ ਅੱਗੇ ਦੱਸਿਆ ਕਿ ਇਹ ਮੁਹਿੰਮ ਅਧਿਕਾਰਤ ਤੌਰ ’ਤੇ 7 ਜਨਵਰੀ, 2020 ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀ ਜਾਵੇਗੀ, ਜਿੱਥੇ ਜ਼ਿਲਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮਗਰੋਂ 28 ਜਨਵਰੀ ਨੂੰ ਇਕ ਹੋਰ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਲੁਧਿਆਣਾ ਦੇ ਦਿਹਾਤੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਹ ਦੋਵੇਂ ਸਮਾਗਮ ਬੱਚਤ ਭਵਨ, ਲੁਧਿਆਣਾ ਵਿਖੇ ਕਰਵਾਏ ਜਾਣਗੇ।

ਚੇਅਰਮੈਨ ਨੇ ਦੱਸਿਆ ਕਿ ਇਨਾਂ ਦੋਵਾਂ ਸਮਾਗਮਾਂ ਦੌਰਾਨ ਜ਼ਿਲਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਕਵਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਮੁਹਿੰਮ ਸਬੰਧੀ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈੱਕ, ਏਵਨ ਸਾਈਕਲਜ਼, ਕੰਗਾਰੂ ਇੰਡਸਟਰੀਜ਼, ਹਾਈਵੇਅ ਇੰਡਸਟਰੀਜ਼, ਕੇ.ਜੇ. ਫੌਰਜਿੰਗਜ਼ ਆਦਿ ਵੱਲੋਂ ਪੰਜਾਬ ਯੂਥ ਵਿਕਾਸ ਬੋਰਡ ਨੂੰ ਸਰਗਰਮੀ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ।

ਸ੍ਰੀ ਬਿੰਦਰਾ ਨੇ ਦੱਸਿਆ ਕਿ ਜੇਕਰ ਕਿਸੇ ਯੂਥ ਕਲੱਬ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜ ਭਲਾਈ ਦੇ ਕਾਰਜਾਂ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਉਹ ਈਮੇਲ ਆਈਡੀ 0. ਜਾਂ ਫੋਨ ਨੰਬਰ 95772-00003 ਉਤੇ ਫੋਟੋਆਂ/ਦਸਤਾਵੇਜ਼ਾਂ ਸਮੇਤ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਅਪਲਾਈ ਕਰਨ ਮਗਰੋਂ ਉਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਉਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਤਰੱਕੀ ਲਈ ਵਚਨਬੱਧ ਹੈ। ਉਨਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿਸ ਨੇ ਖੇਡ ਜਗਤ ਨੂੰ ਕਈ ਅੰਤਰ-ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ।

0 comments
bottom of page