top of page
  • globalnewsnetin

ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕੀਤਾ ਹਫ਼ਤਾ


ਸੰਗਰੂਰ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲੇ ਦੇ ਪਿੰਡ ਭਲਵਾਨ ਵਿਖੇ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਹਫ਼ਤੇ ਦੇ ਸਮਾਪਤੀ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਨਵਜੰਮੀਆਂ ਧੀਆਂ ਅਤੇ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ’ਚ ਮੋਹਰੀ ਬਣ ਕੇ ਉੱਭਰ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਅਨੁਸਾਰ ਪੰਜਾਬ ਦੀਆਂ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਆਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਸ਼ਾਨਦਾਰ ਸ਼ੁਰੂਆਤ ‘ਧੀਆਂ ਦੀ ਲੋਹੜੀ’ ਮਨਾ ਕੇ ਕੀਤੀ ਗਈ ਹੈ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੀ ਅਣਗਹਿਲੀ ਕਾਰਨ ਰਾਜ ਵਿੱਚ ਲਿੰਗ ਅਨੁਪਾਤ ਦਰ ਬਹੁਤ ਹੇਠਾਂ ਸੀ ਜਿਸਨੂੰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਗੰਭੀਰਤਾ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਮ ਤੌਰ ’ਤੇ ਧੀਆਂ ਦੇ ਜਨਮ ’ਤੇ ਸਮਾਜ ਵੱਲੋਂ ਖ਼ੁਸ਼ੀ ਨਹੀਂ ਮਨਾਈ ਜਾਂਦੀ ਜਿਸ ਮਾੜੀ ਪ੍ਰਥਾ ਨੂੰ ਬਦਲਣ ਲਈ ਹੀ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਮਨਾਉਣ ਦੀ ਪਿਰਤ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਦੀਆਂ ਤੋਂ ਲੈ ਕੇ ਹੁਣ ਤੱਕ ਔਰਤਾਂ ਨੇ ਸਮਾਜ ਦੀ ਤਰੱਕੀ ’ਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਅਤੇ ਹਰ ਖੇਤਰ ਵਿੱਚ ਨਾਮ ਰੌਸ਼ਨ ਕੀਤਾ ਹੈ।

0 comments
bottom of page