top of page
  • globalnewsnetin

ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਸਹਾਇਕ ਲਾਈਨਮੈਨ ਖਿਲਾਫ ਮੁਕੱਦਮਾ ਦਰਜ


ਚੰਡੀਗੜ, : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਇੱਕ ਸਹਾਇਕ ਲਾਈਨਮੈਨ (ਏ.ਐਲ.ਐਮ) ਖਿਲਾਫ 75000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਵਿਖੇ ਤਾਇਨਾਤ ਏ.ਐਲ.ਐਮ ਅੰਮ੍ਰਿਤ ਲਾਲ ਮੋਦੀ ਨੂੰ ਬਲਵੀਰ ਕੌਰ ਵਾਸੀ ਪਿੰਡ ਤੱਲਣ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਵਟਸਐਪ ਨੰਬਰ 'ਤੇ ਆਪਣੀ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਲਾਈਨਮੈਨ ਪਹਿਲਾਂ ਹੀ ਉਸ ਦੇ ਘਰੇਲੂ ਬਿਜਲੀ ਬਿੱਲ ਦੇ ਨਿਪਟਾਰੇ ਲਈ ਤਿੰਨ ਕਿਸ਼ਤਾਂ ਵਿੱਚ 75000 ਰੁਪਏ ਲੈ ਚੁੱਕਾ ਹੈ ਪਰ ਉਸਦੇ ਬਿਜਲੀ ਬਿੱਲ ਦਾ ਨਿਪਟਾਰਾ ਨਹੀਂ ਕੀਤਾ ਗਿਆ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਲ.ਐਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਵਾਪਸ ਕਰਨ ਲਈ 50000 ਰੁਪਏ ਦਾ ਚੈੱਕ ਵੀ ਦਿੱਤਾ ਸੀ ਪਰ ਬੈਂਕ ਵੱਲੋਂ ਇਹ ਚੈੱਕ ਰੱਦ ਕਰ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋਏ ਅਤੇ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਦੇ ਇਕਬਾਲੀਆ ਬਿਆਨ ਦੇ ਆਧਾਰ 'ਤੇ ਜਲੰਧਰ ਤੋਂ ਵਿਜੀਲੈਂਸ ਬਿਉਰੋ ਦੀ ਟੀਮ ਨੇ ਉਕਤ ਦੋਸ਼ੀ ਏ.ਐੱਲ.ਐੱਮ. ਨੂੰ ਭ੍ਰਿਸ਼ਟਚਾਰ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।

ਉਹਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

0 comments
bottom of page