top of page
  • globalnewsnetin

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਰਿੰਡਾ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਕੀਤਾ ਉਦਘਾਟਨ


ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਚੰਡੀਗੜ -ਲੁਧਿਆਣਾ ਰੋਡ (ਪੁਰਾਣਾ ਐਨਐਚ-95) ’ਤੇ ਸਰਹਿੰਦ -ਨੰਗਲ ਡੈਮ-ਅੰਬਾਲਾ ਰੇਲ ਮਾਰਗ ਵਿਖੇ ਰੇਲਵੇ ਅੰਡਰ ਬਿ੍ਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਤੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਹਰਭਜਨ ਸਿੰਘ ਨੇ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਮੌਜੂਦਾ ਸਮੇਂ ਵਿੱਚ ਲੈਵਲ ਕਰਾਸਿੰਗ ਬੰਦ ਹੋਣ ਕਾਰਨ ਕਾਫੀ ਸਮਾਂ ਬਰਬਾਦ ਹੋ ਜਾਂਦਾ ਹੈ ਇਸ ਲਈ ਅੰਡਰ ਬਿ੍ਰਜ( ਆਰ.ਯੂ.ਬੀ.) ਦੇ ਨਿਰਮਾਣ ਅਤੇ ਵਰਤੋਂ ਲਈ ਭਾਰੀ ਮੰਗ ਹੈ । ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਕਮੀ ਆਵੇਗੀ। ਇਸ ਪੁਲ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਇਲਾਕਿਆਂ ਤੋਂ ਮੋਰਿੰਡਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੇਲਵੇ ਅਤੇ ਪੰਜਾਬ ਸਰਕਾਰ ਦਰਮਿਆਨ 50:50 ਫੀਦਸ ਦੀ ਲਾਗਤ ਨਾਲ ਸਾਂਝੇਦਾਰੀ ਦੇ ਆਧਾਰ ‘ਤੇ 22 ਕਰੋੜ ਰੁਪਏ ਦੀ ਲਾਗਤ ਨਾਲ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬਿ੍ਰਜ ਦੇ ਵਾਇਆ-ਡਕਟ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਸਰਵਿਸ ਰੋਡ ਦਾ ਨਿਰਮਾਣ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਨੂੰ ਪਾਰਦਰਸ਼ੀ ਪ੍ਰਣਾਲੀ ਦੇਣ ਲਈ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਇਹ ਵੀ ਵਾਅਦਾ ਕੀਤਾ ਕਿ ਸ਼ਹਿਰ ਮੋਰਿੰਡਾ ਦੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।


0 comments
bottom of page