top of page
  • globalnewsnetin

ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ


ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ ਸਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਦੇ ਉੱਚਾਈ ਵਾਲੇ ਖੇਤਰ ਵਿੱਚ ਡਿਊਟੀ ਦੌਰਾਨ ਪਰਵਿੰਦਰ ਸਿੰਘ ਦੀ ਜਾਨ ਚਲੀ ਗਈ। ਜੂਨੀਅਰ ਕਮਿਸਨਡ ਅਫਸਰ ਆਪਣੇ ਪਿੱਛੇ ਪਿਤਾ, ਪਤਨੀ ਅਤੇ 11 ਤੇ 13 ਸਾਲ ਦੀ ਉਮਰ ਦੇ ਦੋ ਪੁੱਤਰ ਛੱਡ ਗਏ ਹਨ। ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ। ਸ਼ਹੀਦ ਪਰਵਿੰਦਰ ਸਿੰਘ ਦੀ ਮਿ੍ਰਤਕ ਦੇਹ 28 ਫਰਵਰੀ (ਐਤਵਾਰ) ਨੂੰ ਜਗਰਾਓਂ ਵਿਖੇ ਉਨਾਂ ਦੇ ਜੱਦੀ ਸਥਾਨ ਵਿਖੇ ਪਹੁੰਚੇਗੀ ਅਤੇ ਇਸੇ ਦਿਨ ਉਨਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

0 comments
bottom of page