top of page
  • globalnewsnetin

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ


ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ: ਮੀਤ ਹੇਅਰ

ਗੜ੍ਹਸ਼ੰਕਰ: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ। ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ।ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।

ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਜਿੱਥੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਗੱਲਬਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਕਾਰੀ ਵੀ ਲਈ।

ਇਸ ਮੌਕੇ ਸ੍ਰੀ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਸੰਗ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ

0 comments
bottom of page