top of page
  • globalnewsnetin

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ


ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਹੋਲਾ ਮੁਹੱਲਾ ਮਹੋਤਸਵ ਵਿੱਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ।

ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਰਾਜ ਨੂੰ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨਾ, ਕੂੜੇ ਦਾ ਸਹੀ ਪ੍ਰਬੰਧਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਹੈ। ਇਸ ਉਦੇਸ਼ ਨੂੰ ਪੁਰਾ ਕਰਨ ਲਈ ਕੂੜੇ ਵਾਲੀ ਥਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੁੜਾ ਵੱਖ ਵੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਿੱਲੇ ਅਤੇ ਸੂੱਕੇ ਕੂੜੇ ਨੂੰ ਐਮ ਆਰ ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਕੇ ਇਸਦੀ ਖਾਦ ਬਣਾਈ ਜਾਵੇਗੀ।

0 comments
bottom of page