top of page
  • globalnewsnetin

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ, विद्यार्थियों के घरों तक....


ਚੰਡੀਗੜ, ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨਾਂ ਦੇ ਘਰਾਂ ਵਿੱਚ ਹੀ ਮੁਫਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜੀਂਦੀ ਗ੍ਰਾਂਟ ਜਾਰੀ ਕਰਨ ਉਪਰੰਤ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਵਿਸਥਾਰਤ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਕਿਹਾ ਕਿ ਵਰਦੀਆਂ ਦੀ ਖਰੀਦ ਲਈ ਇਹ ਫੰਡ ਜ਼ਿਲ੍ਹਾ ਪੱਧਰ ਤੋਂ ਸਿੱਧੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਦੇ ਖਾਤੇ ਵਿੱਚ ਪਾਏ ਜਾਣਗੇ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤ ਰਹੀ ਹੈ। ਉਹਨਾਂ ਦੱਸਿਆ ਕਿ ਘਰਾਂ ਤੱਕ ਵਰਦੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸੇ ਵੀ ਵਿਦਿਆਰਥੀ ਨੂੰ ਵਰਦੀ ਦਾ ਮੇਚਾ (ਨਾਪ) ਦੇਣ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਸਗੋਂ ਸਟਾਫ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕਰੇਗਾ ਅਤੇ ਦਿੱਤੇ ਨਾਪ ਅਨੁਸਾਰ ਮੁਫਤ ਵਰਦੀਆਂ ਪ੍ਰਦਾਨ ਕਰਵਾਈਆਂ ਜਾਣਗੀਆਂ। ਉਹਨਾਂ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਐਸ.ਐਮ.ਸੀਜ਼. ਨੂੰ ਹਰੇਕ ਵਿਦਿਆਰਥੀ ਦੀ ਨਿੱਜੀ ਸੁਰੱਖਿਆ ਲਈ ਉਹਨਾਂ ਨੂੰ ਦੋ-ਦੋ ਮਾਸਕ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।

ਸਿੱਖਿਆ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਲਈ 80.92 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇਣ ਮੌਕੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਜਮਾਤਾਂ ਵਿੱਚ ਪੜਨ ਵਾਲੀਆਂ ਸਾਰੀਆਂ ਲੜਕੀਆਂ ਅਤੇ ਐਸ.ਸੀ./ ਐਸ.ਟੀ./ ਬੀ ਪੀ. ਐਲ. ਵਰਗ ਦੇ ਲੜਕਿਆਂ ਨੂੰ 600 ਪ੍ਰਤੀ ਵਰਦੀ ਦੀ ਲਾਗਤ ਨਾਲ ਮੁਫਤ ਵਰਦੀਆਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੁੱਲ 13,48,632 ਵਿਦਿਆਰਥੀਆਂ ਵਿੱਚੋਂ 7,65,024 ਲੜਕੀਆਂ ਹਨ ਜਦ ਕਿ 5,08,436 ਅਨੁਸੂਚਿਤ ਜਾਤੀ ਦੇ ਲੜਕੇ ਅਤੇ 75,172 ਬੀ.ਪੀ.ਐਲ. ਵਰਗ ਦੇ ਲੜਕੇ ਸ਼ਾਮਲ ਹਨ।

ਸ੍ਰੀ ਸਿੰਗਲਾ ਨੇ ਕਿਹਾ ਕਿ ਵਧੀਆ ਕਵਾਲਟੀ ਦੀ ਵਰਦੀ ਖਰੀਦਣ ਲਈ ਮਾਪਦੰਡ ਪਹਿਲਾਂ ਹੀ ਨਿਰਧਾਰਤ ਕਰ ਲਏ ਗਏ ਹਨ ਅਤੇ ਵਰਦੀਆਂ ਦੀ ਖ਼ਰੀਦ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਕੋਈ ਦਖਲਅੰਦਾਜੀ ਨਹੀਂ ਹੋਵੇਗੀ ਅਤੇ ਨਾ ਹੀ ਉਹ ਕਿਸੇ ਵੀ ਐਸ.ਐਮ.ਸੀ ਨੂੰ ਕਿਸੇ ਵਿਸ਼ੇਸ਼ ਵਿਕਰੇਤਾ ਜਾਂ ਦੁਕਾਨ ਤੋਂ ਵਰਦੀ ਦੀ ਖਰੀਦ ਲਈ ਕੋਈ ਜੁਬਾਨੀ ਜਾਂ ਲਿਖਤੀ ਨਿਰਦੇਸ਼ ਜਾਰੀ ਕਰਨਗੇ। ਮੰਤਰੀ ਨੇ ਕਿਹਾ “ਜੇਕਰ ਕੋਈ ਅਧਿਕਾਰੀ ਖਰੀਦ ਪ੍ਰਕਿਰਿਆ ਵਿੱਚ ਦਖਲਅੰਦਾਜੀ ਕਰਦਾ ਪਾਇਆ ਗਿਆ ਤਾਂ ਦੋਸ਼ੀ ਪਾਏ ਜਾਣ ’ਤੇ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੜਕਿਆਂ ਨੂੰ ਸ਼ਰਟ, ਪੈਂਟ, ਪਟਕਾ ਜਾਂ ਟੋਪੀ, ਸਵੈਟਰ, ਜੁਰਾਬਾਂ ਅਤੇ ਜੁੱਤੇ ਦਿੱਤੇ ਜਾਣਗੇ ਅਤੇ ਵਿਦਿਆਰਥਣਾਂ ਨੂੰ ਸ਼ਰਟ-ਪੈਂਟ ਜਾਂ ਸਲਵਾਰ-ਕਮੀਜ਼, ਸਵੈਟਰ, ਜੁੱਤੇ ਅਤੇ ਜੁਰਾਬਾਂ ਦਿੱਤੇ ਜਾਣਗੇ। ਉਨਾਂ ਕਿਹਾ ਕਿ ਪ੍ਰਾਇਮਰੀ ਕਲਾਸਾਂ ਦੀਆਂ ਵਿਦਿਆਰਥਣਾਂ ਲਈ ਪੈਂਟ- ਕਮੀਜ਼ ਵਿਕਲਪਿਕ ਹਨ ਜਦਕਿ ਅੱਪਰ-ਪ੍ਰਾਇਮਰੀ ਕਲਾਸਾਂ ਦੀਆਂ ਕੁੜੀਆਂ ਲਈ ਸਲਵਾਰ-ਕਮੀਜ਼ ਮੁਫਤ ਵਰਦੀ ਦੇ ਹਿੱਸੇ ਵਜੋਂ ਲਾਜ਼ਮੀ ਹੋਵੇਗੀ।


स्कूल शिक्षा मंत्री पंजाब श्री विजय इंदर सिंगला ने बताया कि अकादमिक सैशन 2021-22 के लिए सरकारी स्कूलों के लगभग 13,48,632 विद्यार्थियों को उनके घरों में ही मुफ़्त वर्दियाँ उपलब्ध करवाई जाएंगी और इस संबंधी शिक्षा विभाग द्वारा 80.92 करोड़ रुपए का अनुदान जारी किया गया है। कैबिनेट मंत्री ने कहा कि अपेक्षित अनुदान जारी करने के उपरांत सभी ज़िला शिक्षा अधिकारियों को वर्दियों के उचित प्रबंध करने के लिए विस्तृत निर्देश भी जारी कर दिए गए हैं और विद्यार्थियों को वर्दियों के वितरण दौरान कोविड प्रोटोकॉल का पूर्ण पालन करने के लिए भी कहा गया है। उन्होंने कहा कि वर्दियों की खरीद के लिए यह फंड ज़िला स्तर से सीधे स्कूल प्रबंधन समितियों (एस.एम.सी.) के खाते में डाले जाएंगे।

श्री विजय इंदर सिंगला ने कहा कि कैप्टन अमरिन्दर सिंह के नेतृत्व वाली राज्य सरकार विद्यार्थियों की सुरक्षा को यकीनी बनाने के लिए लगातार सावधानियां बरत रही है। उन्होंने बताया कि घरों तक वर्दी मुहैया करवाने के अलावा किसी भी विद्यार्थी को वर्दी का माप देने के लिए स्कूल नहीं बुलाया जायेगा। बल्कि स्टाफ अभिभावक से संबंधित विद्यार्थी का नाप प्राप्त करेगा और दिए गए नाप अनुसार मुफ़्त वर्दियाँ प्रदान करवाई जाएंगी।

उन्होंने आगे कहा कि कोविड महामारी के मद्देनज़र एस.एम.सीज़. को प्रत्येक विद्यार्थी की निजी सुरक्षा के लिए उनको दो-दो मास्क मुहैया करवाने के लिए भी कहा गया है।

शिक्षा मंत्री ने शुक्रवार को सरकारी स्कूलों के पहली से आठवीं कक्षा के विद्यार्थियों को मुफ़्त वर्दियाँ मुहैया करवाने के लिए 80.92 करोड़ रुपए के बजट को मंज़ूरी देते समय और जानकारी देते हुए बताया कि इन कक्षाओं में पढ़ने वाली सभी छात्राओं और एस.सी. / एस.टी. / बी.पी.एल. वर्ग के छात्रों को 600 प्रति वर्दी की लागत से मुफ़्त वर्दियाँ दीं जाएंगी। उन्होंनें कहा कि कुल 13,48,632 विद्यार्थियों में से 7,65,024 छात्राएं हैं जबकि 5,08,436 अनुसूचित जाति के छात्र हैं और 75,172 बी.पी.एल. वर्ग के छात्र शामिल हैं।

श्री सिंगला ने कहा कि बढ़िया गुणवत्ता की वर्दी खरीदने के लिए मापदंड पहले ही निर्धारित कर लिए गए हैं और वर्दियों की ख़रीद के लिए शिक्षा विभाग के अधिकारियों का कोई हस्तक्षेप नहीं होगा और न ही वह किसी भी एस.एम.सी को किसी विशेष विक्रेता या दुकान से वर्दी की खरीद के लिए कोई जुबानी या लिखित निर्देश जारी करेंगे।

मंत्री ने कहा “यदि कोई अधिकारी खरीद प्रक्रिया में हस्तक्षेप करता हुआ पाया गया तो दोषी पाए जाने पर संबंधित अधिकारी के विरुद्ध सख़्त अनुशासनिक कार्रवाई की जायेगी।“

कैबिनेट मंत्री ने बताया कि छात्रों को शर्ट, पैंट, पटका या टोपी, जरसी, जुराबें और जूते दिए जाएंगे और छात्राओं को शर्ट-पैंट या सलवार-कमीज़, जरसी, जूते और जुराबें दी जाएंगी। उन्होंने कहा कि प्राथमिक कक्षाओं की छात्राओं के लिए पैंट-कमीज़ वैकल्पिक हैं जबकि अप्पर-प्राईमरी कक्षाओं की छात्राओं के लिए सलवार-कमीज़ मुफ़्त वर्दी के हिस्से के तौर पर अनिवार्य होगी।

0 comments
bottom of page