top of page
  • globalnewsnetin

ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ-ਭਗਵੰਤ ਮਾਨ


ਚੰਡੀਗੜ੍ਹ, : ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਅਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਡਿਲੀਵਰੀ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ’ਤੇ ਸਹੂਲਤ ਮਿਲੇਗੀ।

0 comments
bottom of page