top of page
  • globalnewsnetin

ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ


ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ।

ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐਸ.ਏ.ਐਸ.ਨਗਰ, ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਵੀ ਦੇਣਗੇ।

ਇਸ ਦੌਰਾਨ ਮੁੰਬਈ ਪਹੁੰਚਣ 'ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖਰਲੇ ਪੱਧਰ 'ਤੇ ਲੈ ਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ।

0 comments
bottom of page