top of page
  • globalnewsnetin

ਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀ


ਮਾਨਸਾ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ।

ਇੱਥੇ ਸਥਾਨਕ ਅਦਾਲਤ ਵਿੱਚ ਪੇਸ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ ਵਜੋਂ ਦਾਇਰ ਕੀਤੇ ਜਾ ਰਹੇ ਹਨ।

0 comments
bottom of page